ਨਵਾਂਸ਼ਹਿਰ ਦੇਸ ਰਾਜ ਬਾਲੀ
ਦੋਆਬਾ ਸਿੱਖ ਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਨਵਾਂਸ਼ਹਿਰ ਵਿਖੇ ਮਨੁੱਖੀ ਅਧਿਕਾਰ ਜਾਗ੍ਰਿਤੀ ਮੰਚ ਸੋਸਾਇਟੀ ਦੇ ਪ੍ਰਧਾਨ ਵਾਸਦੇਵ ਪ੍ਰਦੇਸੀ ਨੇ ਬੱਚਿਆਂ ਨੂੰ ਟ੍ਰੈਫਿਕ ਨਿਯਮਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ
ਪੰਜਾਬ ਸਰਕਾਰ ਨੇ ਅਜਿਹੇ ਬੱਚਿਆਂ ਦੇ ਮਾਪਿਆਂ ਖਿਲਾਫ ਸਖਤ ਕਾਰਵਾਈ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਨੂੰ 25,000 ਰੁਪਏ ਤੱਕ ਦਾ ਜੁਰਮਾਨਾ ਅਤੇ 3 ਸਾਲ ਦੀ ਕੈਦ ਕੱਟਣੀ ਪੈ ਸਕਦੀ ਹੈ। ਏਡੀਜੀਪੀ ਟਰੈਫਿਕ ਐਂਡ ਰੋਡ ਸੇਫਟੀ ਫੋਰਸ ਵੱਲੋਂ ਪੱਤਰ ਜਾਰੀ ਕੀਤਾ ਗਿਆ ਹੈ। ਇਸ ਵਿੱਚ ਕਿਹਾ ਗਿਆ ਹੈ ਕਿ ਜੇਕਰ 18 ਸਾਲ ਤੋਂ ਘੱਟ ਉਮਰ ਦੇ ਬੱਚੇ ਦੋਪਹੀਆ ਵਾਹਨ ਜਾਂ ਚਾਰ ਪਹੀਆ ਵਾਹਨ ਚਲਾਉਂਦੇ ਹੋਏ ਫੜੇ ਗਏ ਤਾਂ ਉਨ੍ਹਾਂ ਦੇ ਮਾਪਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।
ਨਾਬਾਲਗਾਂ ਦੇ ਡਰਾਈਵਿੰਗ 'ਤੇ ਪੂਰਨ ਪਾਬੰਦੀ
ਇਸ ਪੱਤਰ ਰਾਹੀਂ ਪੰਜਾਬ ਦੇ ਹਰ ਜ਼ਿਲ੍ਹੇ ਦੇ ਐਸਐਸਪੀ ਅਤੇ ਕਮਿਸ਼ਨਰ ਨੂੰ ਟਰੈਫ਼ਿਕ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ। ਸੁਸਾਇਟੀ ਵੱਲੋਂ ਬੱਚਿਆਂ ਅਤੇ ਮਾਪਿਆਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਲਈ ਜਾਗਰੂਕ ਕਰਨ ਲਈ ਮੁਹਿੰਮ ਚਲਾਈ ਜਾ ਰਹੀ ਹੈ। ਕਿ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਦੋਪਹੀਆ ਅਤੇ ਚਾਰ ਪਹੀਆ ਵਾਹਨਾਂ ਦੀ ਵਰਤੋਂ ਕਰਨ 'ਤੇ ਪੂਰੀ ਤਰ੍ਹਾਂ ਪਾਬੰਦੀ ਲਗਾਈ ਜਾਵੇ। ਇਸ ਮੌਕੇ ਬੱਚਿਆਂ ਨੂੰ ਟਰੈਫਿਕ ਨਿਯਮਾਂ ਸਬੰਧੀ ਪ੍ਰਚਾਰ ਸਮੱਗਰੀ ਵੀ ਵੰਡੀ ਗਈ।