-ਖੇਡਾਂ ਤੇ ਯੁਵਕ ਸੇਵਾਵਾਂ ਵਿਭਾਗ ਦੇ ਵਿਸ਼ੇਸ਼ ਮੁੱਖ ਸਕੱਤਰ ਵੱਲੋਂ ਜ਼ਿਲ੍ਹਾ ਖੇਡ ਦਫ਼ਤਰ ਦਾ ਦੌਰਾ
ਨਵਾਂਸ਼ਹਿਰ, 20 ਸਤੰਬਰ (ਜਤਿੰਦਰਪਾਲ ਸਿੰਘ ਕਲੇਰ )
ਖੇਡਾਂ ਤੇ ਯੁਵਕ ਸੇਵਾਵਾਂ ਵਿਭਾਗ ਦੇ ਵਿਸ਼ੇਸ਼ ਮੁੱਖ ਸਕੱਤਰ ਸਰਵਜੀਤ ਸਿੰਘ (ਆਈ.ਏ.ਐਸ) ਵੱਲੋਂ ਜ਼ਿਲ੍ਹਾ ਖੇਡ ਦਫਤਰ ਸ਼ਹੀਦ ਭਗਤ ਸਿੰਘ ਨਗਰ ਦਾ ਦੌਰਾ ਕੀਤਾ ਗਿਆ। ਇਸ ਮੌਕੇ ਡਾਇਰੈਕਟਰ ਐਡਮਿਨ ਪੀ.ਆਈ.ਐਸ-ਕਮ-ਸਹਾਇਕ ਡਾਇਰੈਕਟਰ ਖੇਡ ਵਿਭਾਗ ਪਰਮਿੰਦਰ ਸਿੰਘ ਵੀ ਉਨ੍ਹਾਂ ਦੇ ਨਾਲ ਸਨ।
ਇਸ ਦੌਰਾਨ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਰਾਜੇਸ਼ ਧੀਮਾਨ ਅਤੇ ਜਿਲ੍ਹਾ ਖੇਡ ਅਫਸਰ ਵੰਦਨਾ ਚੌਹਾਨ ਤੇ ਸਮੂਹ ਸਟਾਫ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਖਿਡਾਰੀਆਂ ਨਾਲ ਖੇਡਾਂ ਬਾਰੇ ਅਤੇ ਉਨ੍ਹਾਂ ਨੂੰ ਆਉਂਦੀਆਂ ਮੁਸ਼ਕਿਲਾਂ ਬਾਰੇ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਹੱਲ ਕਰਨ ਦਾ ਵਿਸ਼ਵਾਸ ਦਿਵਾਇਆ। ਉਨ੍ਹਾਂ ਇਸ ਮੌਕੇ ਹਾਜ਼ਰ ਕੋਚਾਂ ਕੋਲੋਂ ਪੰਜਾਬ ਤੇ ਕੌਮੀ ਪੱਧਰ 'ਤੇ ਖੇਡਾਂ ਨੂੰ ਉਪਰ ਚੁੱਕਣ ਲਈ ਸੁਝਾਅ ਵੀ ਮੰਗੇ ਅਤੇ ਉਨ੍ਹਾਂ ਨੂੰ ਵੱਖ-ਵੱਖ ਬਲਾਕਾਂ ਵਿਚ ਸ਼ੁਰੂ ਹੋਣ ਵਾਲੀਆਂ ਖੇਡ ਨਰਸਰੀਆਂ ਬਾਰੇ ਜਾਣੂ ਕਰਵਾਇਆ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਖੇਡਾਂ, ਕੋਚਾਂ ਅਤੇ ਖਿਡਾਰੀਆਂ ਦੀ ਬਿਹਤਰੀ ਲਈ ਢੁਕਵੇਂ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਜ਼ਿਲ੍ਹਿਆਂ ਵਿਚ ਜਲਦ ਹੀ ਖੇਡ ਨਰਸਰੀਆਂ ਖੁੱਲ੍ਹਣ ਜਾ ਰਹੀਆਂ ਹਨ। ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਵੱਲੋਂ 'ਖੇਡਾਂ ਵਤਨ ਪੰਜਾਬ ਦੀਆਂ-ਸੀਜ਼ਨ 3' ਅਧੀਨ ਬਲਾਕ, ਜ਼ਿਲ੍ਹਾ ਅਤੇ ਰਾਜ ਪੱਧਰੀ ਖੇਡਾਂ ਬਾਰੇ ਗੱਲਬਾਤ ਕੀਤੀ ਗਈ ਅਤੇ ਵਿਸ਼ਵਾਸ ਦਿਵਾਇਆ ਕਿ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਖੇਡਾਂ ਦਾ ਪੱਧਰ ਉੱਪਰ ਚੁੱਕਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਇਸ ਮੌਕੇ ਮਲਕੀਤ ਸਿੰਘ ਅਥਲੈਟਿਕਸ ਕੋਚ, ਕਸ਼ਮੀਰ ਸਿੰਘ ਫੁੱਟਬਾਲ ਕੋਚ, ਗੁਰਪ੍ਰੀਤ ਸਿੰਘ ਫੁੱਟਬਾਲ ਕੋਚ (ਪਿੰਡ ਨੰਗਲ ਜੱਟਾਂ), ਜਸਕਰਨ ਕੋਰ, ਗੁਰਜੀਤ ਕੌਰ ਕਬੱਡੀ ਕੋਚ, ਹਰਿੰਦਰ ਕੌਰ ਹਾਕੀ ਕੋਚ ਅਤੇ ਨਵਪ੍ਰੀਤ ਕੌਰ ਅਥਲੈਟਿਕਸ ਕੋਚ (ਖੇਲੇ ਇੰਡੀਆ) ਤੇ ਸਮੂਹ ਸਟਾਫ ਮੌਜੂਦ ਸੀ।