ਹੰਡਿਆਇਆ, 21 ਸਤੰਬਰ (ਹਰਜੀਤ ਜੋਗਾ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹੰਡਿਆਇਆ ਦੇ ਵਿਦਿਆਰਥੀ ਗੁਰਜੋਤ ਸਿੰਘ ਨੇ ਕੌਮੀ ਸਕਿੱਲ ਡਿਵੈਲਪਮੈਂਟ ਅਥਾਰਟੀ ਵੱਲੋਂ ਕਰਵਾਏ ਪੰਜਾਬ ਹੁਨਰ ਵਿਕਾਸ ਮਿਸ਼ਨ ਮੁਕਾਬਲੇ ਵਿਚ ਤੀਜਾ ਸਥਾਨ ਪ੍ਰਾਪਤ ਕੀਤਾ । ਜਮਾਤ ਇੰਚਾਰਜ ਗਗਨਦੀਪ ਕੌਰ ਮੈਥ ਮਿਸਟ੍ਰੈਸ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਨੌਜਵਾਨਾਂ ਵਿਚ ਹੁਨਰ ਯੋਗਤਾ ਲਈ ਮੁਕਾਬਲੇ ਕਰਵਾ ਕੇ ਉਨ੍ਹਾਂ ਨੂੰ ਉਤਸ਼ਾਹਿਤ ਕਰਦੇ ਹੋਏ ਸਵੈ-ਰੁਜ਼ਗਾਰ ਵੱਲ ਵਧਣ ਲਈ ਪ੍ਰੇਰਿਆ ਜਾ ਰਿਹਾ ਹੈ । ਇਸੇ ਲੜੀ ਤਹਿਤ ਬੀਤੇ ਸਮੇਂ ਜਲੰਧਰ ਵਿਖੇ ਵੈੱਬ ਤਕਨੋਲੋਜੀ ਨਾਲ ਸਬੰਧਿਤ ਮੁਕਾਬਲੇ ਦੌਰਾਨ ਦਸਵੀਂ ਬੀ ਜਮਾਤ ਦੇ ਵਿਦਿਆਰਥੀ ਗੁਰਜੋਤ ਸਿੰਘ ਨੇ ਆਈਟੀ ਟ੍ਰੇਨਰ ਸੰਦੀਪ ਕੌਰ ਦੀ ਅਗਵਾਈ ਹੇਠ ਵੈੱਬ ਸਾਈਟ ਤਿਆਰ ਕਰਕੇ ਦਿਖਾਉਣ ਵਿੱਚ ਹਿੱਸਾ ਲਿਆ । ਉਨ੍ਹਾਂ ਦੱਸਿਆ ਕਿ ਇਸ ਮੁਕਾਬਲੇ ਵਿਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚੋਂ ਸਾਈਟ ਬਣਾਉਣ ਮੁਕਾਬਲੇ ਵਿੱਚ ਭਾਗ ਲਿਆ ਸੀ ਗੁਰਜੋਤ ਸਿੰਘ ਨੇ ਤੀਜਾ ਸਥਾਨ ਹਾਸਲ ਕਰਕੇ ਆਪਣੇ, ਮਾਪਿਆਂ, ਸਕੂਲ ਅਤੇ ਜ਼ਿਲ੍ਹੇ ਦਾ ਨਾਮ ਸੂਬੇ ਭਰ ਵਿਚ ਰੌਸ਼ਨ ਕੀਤਾ । ਉਨ੍ਹਾਂ ਦੱਸਿਆ ਕਿ ਸਕੂਲ ਵੱਲੋਂ ਵਿਦਿਆਰਥੀ ਦਾ ਸਕੂਲ ਮੁਖੀ ਮੈਡਮ ਸਵਾਤੀ, ਪ੍ਰੋਗਰਾਮ ਕੋਆਰਡੀਨੇਟਰ ਬਲਜੀਤ ਸਿੰਘ ਅਕਲੀਆ ਅਤੇ ਸਮੂਹ ਸਟਾਫ਼ ਵੱਲੋਂ ਸਨਮਾਨ ਕੀਤਾ ਗਿਆ ਅਤੇ ਵਧਾਈ ਦਿੱਤੀ । ਇਸ ਮੌਕੇ ਸਮੂਹ ਸਟਾਫ਼ ਹਾਜ਼ਰ ਸੀ।
ਹੰਡਿਆਇਆ ਸਕੂਲ ਦੇ ਗੁਰਜੋਤ ਨੇ ਵੈੱਬ ਟੈਕਨੋਲੋਜੀ ਦੇ ਰਾਜ ਪੱਧਰੀ ਮੁਕਾਬਲੇ 'ਚ ਕੀਤਾ ਤੀਜਾ ਸਥਾਨ ਪ੍ਰਾਪਤ
September 22, 2024
0