ਨਵਾਂਸ਼ਹਿਰ ( ਦੇਸ ਰਾਜ ਬਾਲੀ)
ਨਵਾਂਸ਼ਹਿਰ ਦੀ ਧਾਰਮਿਕ ਅਤੇ ਸਮਾਜ ਸੇਵੀ ਸੰਸਥਾ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਨਵਾਂਸ਼ਹਿਰ ਵਿਖੇ ਮਹਾਨ ਕੀਰਤਨ ਦਰਬਾਰ ਸਮਾਗਮ ਨਵਾਂਸ਼ਹਿਰ ਦੇ ਚੰਡੀਗੜ੍ਹ ਰੋਡ ਸਥਿਤ ਜੇ.ਐਸ.ਐਫ ਐਚ. ਖਾਲਸਾ ਸਕੂਲ ਦੀ ਗਰਾਊਂਡ ਵਿਖੇ 4, 5, ਅਤੇ 6 ਨਵੰਬਰ ਨੂੰ ਜ਼ਿਲ੍ਹਾ ਪੱਧਰ ਤੇ ਮਹਾਨ ਕੀਰਤਨ ਦਰਬਾਰ ਕਰਵਾਇਆ ਜਾ ਰਿਹਾ ਹੈ ਜਿਸ ਵਿਚ ਪੰਥ ਦੇ ਮਹਾਨ ਕੀਰਤਨੀ ਜੱਥਿਆਂ, ਕਥਾਵਾਚਕਾਂ ਹੋਰ ਬੁਲਾਰਿਆਂ ਵੱਲੋਂ ਹਾਜਰੀ ਭਰੀ ਜਾਵੇਗੀ। ਇੰਨ੍ਹਾਂ ਕੀਰਤਨ ਸਮਾਗਮਾਂ ਤੋਂ ਪਹਿਲਾਂ ਸੰਗਤਾਂ ਨੂੰ ਸੱਦਾ ਦੇਣ ਲਈ ਨਵਾਂਸ਼ਹਿਰ, ਹੁਸ਼ਿਆਰਪੁਰ ਤੇ ਲੁਧਿਆਣਾ ਜ਼ਿਲ੍ਹਿਆਂ ਦੇ ਵੱਖ ਵੱਖ ਪਿੰਡਾਂ ਅਤੇ ਸ਼ਹਿਰਾਂ ਵਿੱਚ 24 ਗੁਰਮਤਿ ਸਮਾਗਮ ਆਯੋਜਿਤ ਕੀਤੇ ਜਾ ਹਨ। ਇਸੇ ਲੜ੍ਹੀ ਤਹਿਤ ਗੁਰਦੁਆਰਾ ਸਿੰਘ ਸਭਾ ਰੱਕੜਾਂ ਢਾਹਾਂ ਵਿਖੇ ਸੰਗਤ ਤੇ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਵਲੋਂ ਪੰਜਵਾਂ ਸਮਾਗਮ ਬੜੀ ਚੜ੍ਹਦੀ ਕਲ੍ਹਾ ਨਾਲ ਕਰਵਾਇਆ ਗਿਆ। ਇਸ ਸਮਾਗਮ ਦੌਰਾਨ ਬਹੁਤ ਵੱਡੀ ਗਿਣਤੀ ਵਿਚ ਸੰਗਤਾਂ ਨ ਹਾਜ਼ਰੀ ਭਰੀ । ਸਮਾਗਮ ਦੀ ਅਰੰਭਤਾ ਸ਼ਾਮ ਨੂੰ ਸ੍ਰੀ ਰਹਿਰਾਸ ਸਾਹਿਬ ਜੀ ਦੇ ਪਾਠ ਨਾਲ ਹੋਈ। ਉਸ ਤੋਂ ਬਾਅਦ ਗੁਰਬਾਣੀ ਕੀਰਤਨ ਤੇ ਕਥਾ ਵਿਚਾਰਾਂ ਦਾ ਪ੍ਰਵਾਹ ਚਲਾਇਆ ਗਿਆ ਜਿਸ ਵਿਚ ਭਾਈ ਮਨਪ੍ਰੀਤ ਸਿੰਘ ਕਾਨ੍ਹਪੁਰੀ ਦੇ ਰਾਗੀ ਜਥੇ ਨੇ ਅੰਮ੍ਰਿਤਮਈ ਬਾਣੀ ਦਾ ਰਸਭਿੰਨਾ ਕੀਰਤਨ ਸੰਗਤਾਂ ਨੂੰ ਸਰਵਣ ਕਰਵਾ ਕੇ ਨਿਹਾਲ ਕੀਤਾ। ਉਪਰੰਤ ਪੰਥ ਪ੍ਰਸਿੱਧ ਕਥਾ ਵਾਚਕ ਗਿਆਨੀ ਸਰਬਜੀਤ ਸਿੰਘ ਲੁਧਿਆਣਾ ਵਾਲਿਆਂ ਨੇ ਸ੍ਰੀ ਗੁਰੂ ਨਾਨਕ ਜੀ ਦੇ ਇਤਿਹਾਸ ਅਤੇ ੳਨਾਂ ਵਲੋਂ ਬਖਸ਼ੇ ਗਏ ਉਪਦੇਸ਼ਾਂ ਬਾਰੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ। ਉਨਾਂ ਨੇ ਕਿਹਾ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਪਿੰਡਾਂ ਵਿੱਚ ਗੁਰਮਤਿ ਸਮਾਗਮ ਕਰਵਾ ਕੇ ਘਰ-ਘਰ ਅੰਦਰ ਧਰਮਸਾਲ ਦੇ ਉਪਦੇਸ਼ ਤਹਿਤ ਸੰਗਤਾਂ ਨੂੰ ਅਕਾਲ ਪੁਰਖ ਨਾਲ ਜੋੜਣ ਦਾ ਬਹੁਤ ਵਧੀਆ ਉਪਰਾਲਾ ਕਰ ਰਹੀ ਹੈ। ਸਮਾਗਮ ਦੀ ਸਮਾਪਤੀ ਉਪਰੰਤ ਸੰਗਤਾਂ ਨੂੰ ਅਤੁਟ ਲੰਗਰ ਵਰਤਾਏ ਗਏ।
। ਸਟੇਜ ਸਕੱਤਰ ਦੀ ਸੇਵਾ ਗਿਆਨੀ ਤਰਲੋਚਨ ਸਿੰਘ ਖਟਕੜ ਕਲਾਂ ਵਾਲਿਆਂ ਨੇ ਨਿਭਾਈ।