ਐਮੀ ਵਿਰਕ ਦੇ ਪਿਤਾ ਬਣੇ ਪਿੰਡ ਦੇ ਸਰਪੰਚ, ਪਿੰਡ ਲੁਹਾਰ ਮਾਜਰਾ 'ਚ ਪੰਚਾਇਤ ਦੀ ਸਰਵਸੰਮਤੀ ਨਾਲ ਚੋਣ

Bol Pardesa De
1 minute read
0

 


ਪੰਜਾਬੀ ਅਦਾਕਾਰ ਤੇ ਗਾਇਕ ਐਮੀ ਵਿਰਕ (Ammy Virk) ਦੇ ਪਿਤਾ ਕੁਲਜੀਤ ਸਿੰਘ ਨੂੰ ਨਾਭਾ ਬਲਾਕ ਦੇ ਪਿੰਡ ਲੋਹਾਰ ਮਾਜਰਾ ਦੇ ਵਾਸੀਆਂ ਵੱਲੋਂ ਸਰਬਸੰਮਤੀ ਨਾਲ ਪਿੰਡ ਦਾ ਸਰਪੰਚ ਚੁਣਿਆ ਗਿਆ ਹੈ। ਇਸ ਤੋਂ ਬਾਅਦ ਐਮੀ ਵਿਰਕ ਦੇ ਪਿੰਡ ਤੇ ਘਰ ਵਿਚ ਖੁਸ਼ੀ ਦਾ ਮਾਹੌਲ ਹੈ।
ਐਮੀ ਵਿਰਕ ਦੇ ਪਿਤਾ ਕੁਲਜੀਤ ਸਿੰਘ ਪਹਿਲਾਂ ਵੀ ਪਿੰਡ ‘ਚ ਸਮਾਜ ਭਲਾਈ ਦੇ ਕਾਰਜ ਕਰਦੇ ਰਹਿੰਦੇ ਹਨ ਅਤੇ ਹੁਣ ਪਿੰਡ ਵਾਸੀਆਂ ਨੇ ਉਨ੍ਹਾਂ ਨੂੰ ਸਰਬ ਸੰਮਤੀ ਨਾਲ ਸਰਪੰਚ ਚੁਣ ਕੇ ਵੱਡੀ ਜ਼ਿੰਮੇਵਾਰੀ ਸੌਂਪੀ ਹੈ। ਸਰਪੰਚ ਕੁਲਜੀਤ ਸਿੰਘ ਨੇ ਕਿਹਾ ਕਿ ਪਹਿਲਾਂ ਵੀ ਪਿੰਡ ‘ਚ ਮੋਹਰੀ ਹੋ ਕੇ ਪਿੰਡ ਦੇ ਕੰਮ ਕਰਵਾਏ ਹਨ ਅਤੇ ਹੁਣ ਜੋ ਪਿੰਡ ਵਾਸੀਆਂ ਵੱਲੋਂ ਫੈਸਲਾ ਲਿਆ ਗਿਆ ਹੈ, ਮੈਂ ਇਸ ਨੂੰ ਤਨਦੇਹੀ ਨਾਲ ਨਿਭਾਵਾਂਗਾ।

Tags

Post a Comment

0Comments
Post a Comment (0)

#buttons=(Accept !) #days=(20)

Our website uses cookies to enhance your experience. Learn More
Accept !
To Top