ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਹੱਕੀਂ ਮੰਗਾਂ ਲਈ ਬਾਰਡਰਾ ਉੱਪਰ ਕਿਸਾਨ ਅੰਦੋਲਨ 02 ਦੇ ਇੱਕ ਸਾਲ ਪੂਰੇ ਹੋਣ ਤੇ ਦਾਤਾਸਿੰਘਵਾਲਾ-ਖਨੌਰੀ ਕਿਸਾਨ ਮੋਰਚਾ ਵਿਖੇ ਮਹਾਪੰਚਾਇਤ ਹੋਈ, ਜਿਸ ਵਿੱਚ ਹਜ਼ਾਰਾਂ ਕਿਸਾਨਾਂ ਵੱਲੋ ਸ਼ਮੂਲੀਅਤ ਕੀਤੀ ਗਈ। ਮਹਾਪੰਚਾਇਤ ਨੂੰ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਵੀ ਸੰਬੋਧਨ ਕੀਤਾ ਗਿਆ ਉਨ੍ਹਾਂ ਕਿਹਾ ਕਿ ਅੱਜ ਸਾਡੇ ਦੇਸ਼ ਦੇ ਨੌਜਵਾਨ ਨੂੰ ਬੇੜੀਆਂ ਨਾਲ ਬੰਨ ਕੇ ਅਮਰੀਕਾ ਤੋਂ ਬੱਸ ਭੇਜ ਕੇ ਜਲੀਲ ਕੀਤਾ ਜਾ ਰਿਹਾ ਹੈ ਅਤੇ ਅੱਜ ਇਹ ਗੱਲ ਸਾਡੀ ਸਰਕਾਰ ਨੂੰ ਸੋਚਣੀ ਚਾਹੀਦੀ ਹੈ ਕਿ ਦੇਸ਼ ਦੇ ਨੌਜਵਾਨ ਆਪਣਾ ਦੇਸ਼ ਛੱਡ ਕੇ ਬਾਹਰ ਜਾਣ ਲਈ ਕਿਉਂ ਮਜ਼ਬੂਰ ਹੋ ਰਹੇ ਹਨ?