ਦਿੱਲੀ ਵਿਧਾਨ ਸਭਾ ਚੋਣਾਂ ’ਚ ਨਵੀਂ ਦਿੱਲੀ ਹਲਕੇ ਤੋਂ ‘ਆਪ’ ਦੇ ਉਮੀਦਵਾਰ ਤੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਹਾਰ ਗਏ ਹਨ। ਉਨ੍ਹਾਂ ਨੂੰ ਭਾਜਪਾ ਉਮੀਦਵਾਰ ਪਰਵੇਸ਼ ਵਰਮਾ ਨੇ ਮਾਤ ਦਿੱਤੀ।ਜੰਗਪੁਰਾ ਹਲਕੇ ਤੋਂ ਆਪ ਦੇ ਉਮੀਦਵਾਰ ਮਨੀਸ਼ ਸਿਸੋਦੀਆ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਉਨ੍ਹਾਂ ਨੂੰ ਭਾਜਪਾ ਉਮੀਦਵਾਰ ਤਰਵਿੰਦਰ ਸਿੰਘ ਮਰਵਾਹ ਨੇ ਵੱਡੇ ਫ਼ਰਕ ਨਾਲ ਹਰਾਇਆ ਹੈ।