ਪੰਜਾਬ ਪੁਲਿਸ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ‘ਤੇ ਸ਼ਿਕੰਜਾ ਕੱਸਣ ਜਾ ਰਹੀ ਹੈ। ਜਾਣਕਾਰੀ ਮਿਲੀ ਹੈ ਕਿ NSA ਹਟਾ ਕੇ ਅੰਮ੍ਰਿਤਪਾਲ ਦੇ ਸਾਥੀਆਂ ਨੂੰ ਪੰਜਾਬ ਲਿਆਂਦਾ ਜਾਵੇਗਾ।
ਅਜਨਾਲਾ ਥਾਣੇ ਉਤੇ ਹਮਲਾ ਮਾਮਲੇ ‘ਚ ਪੰਜਾਬ ਪੁਲਿਸ ਵੱਡੀ ਕਾਰਵਾਈ ਦੇ ਮੂਡ ‘ਚ ਹੈ। ਭਲਕ ਤੋਂ ਬੰਦੀਆਂ ਨੂੰ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਪੰਜਾਬ ਲਿਆਂਦਾ ਜਾਵੇਗਾ।
ਪੰਜਾਬ ਸਰਕਾਰ ਨੇ ਅੰਮ੍ਰਿਤਪਾਲ ਸਿੰਘ ਦੇ 7 ਸਾਥੀਆਂ ਖਿਲਾਫ NSA ਦੀ ਮਿਆਦ ਨਾ ਵਧਾਉਣ ਦਾ ਫੈਸਲਾ ਕੀਤਾ ਹੈ। ਅੰਮ੍ਰਿਤਪਾਲ ਦੀ ਅਗਵਾਈ ਵਿੱਚ ਹਥਿਆਰਾਂ ਨਾਲ ਲੈਸ ਲਗਭਗ 200-250 ਲੋਕਾਂ ਦੀ ਭੀੜ ਨੇ ਆਪਣੇ ਇੱਕ ਸਾਥੀ ਨੂੰ ਹਿਰਾਸਤ ਵਿੱਚੋਂ ਛੁਡਾਉਣ ਲਈ ਥਾਣਾ ਅਜਨਾਲਾ ਉੱਤੇ ਹਮਲਾ ਕਰ ਦਿੱਤਾ ਸੀ। ਜਾਣਕਾਰੀ ਮਿਲ ਰਹੀ ਹੈ ਕਿ ਅੰਮ੍ਰਿਤਪਾਲ ਦੇ ਇਕ-ਦੋ ਸਾਥੀਆਂ ਨੂੰ ਛੱਡ ਕੇ ਬਾਕੀ ਸਾਰੇ ਬੰਦੀਆਂ ਨੂੰ ਪੰਜਾਬ ਲਿਆਂਦਾ ਜਾ ਰਿਹਾ ਹੈ।